ਅਗਲੇ ਤਿੰਨ ਦਿਨ ਸਾਵਧਾਨ! ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ

: ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 27, 28 ਅਤੇ 29 ਦਸੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਾਲ ਦੀ ਸ਼ੁਰੂਆਤ ਰਿਕਾਰਡ ਤੋੜ ਠੰਡ ਨਾਲ ਹੋਵੇਗੀ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਇਸ ਸਮੇਂ ਹਲਕੀ ਬਾਰਸ਼ ਹੋ ਰਹੀ ਹੈ। ਇਹ ਸਿਲਸਲਾ ਕੁਝ ਦਿਨ ਜਾਰੀ ਰਹੇ ਸਕਦਾ ਹੈ।

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿਚ 3 ਦਿਨਾਂ ਤੱਕ ਮੀਂਹ, ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਵਿੱਚ ਆਉਣ ਵਾਲੇ 2 ਦਿਨ ਬਹੁਤ ਮਹੱਤਵਪੂਰਨ ਹਨ – 27 ਅਤੇ 28 ਦਸੰਬਰ ਨੂੰ ਤੇਜ਼ ਹਵਾਵਾਂ ਯਾਨੀ ਤੂਫਾਨ (heavy rainfall red alert) ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੀ ਰਾਜਧਾਨੀ ‘ਚ ਸੀਤ ਲਹਿਰ ਵੀ ਆ ਸਕਦੀ ਹੈ। ਸਾਲ ਦੇ ਅੰਤ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਪਹਾੜਾਂ ‘ਤੇ ਬਰਫਬਾਰੀ ਹੋਣ ਕਾਰਨ ਤੇਜ਼ ਉੱਤਰੀ ਅਤੇ ਉੱਤਰ-ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ‘ਚ ਪਹੁੰਚ ਗਈਆਂ ਹਨ ਅਤੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਮੌਸਮ ਜ਼ਿਆਦਾਤਰ ਖੁਸ਼ਕ ਰਿਹਾ। ਪੰਜਾਬ, ਹਰਿਆਣਾ ਅਤੇ ਰਾਜਸਥਾਨ ‘ਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ ਅਤੇ ਪਾਰਾ ਆਮ ਨਾਲੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ।

Advertisement