ਅਗਲੇ 24 ਘੰਟੇ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਲਈ ਚੇਤਾਵਨੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਮੁਹਾਲੀ, ਰਾਜਪੁਰਾ, ਪਟਿਆਲਾ, ਅੰਮ੍ਰਿਤਸਰ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੜਕਾਂ ਉਤੇ ਪਾਣੀ ਭਰ ਗਿਆ ਹੈ ਤੇ ਆਵਾਜਾਈ ਦੀ ਵੱਡੀ ਸਮੱਸਿਆ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਇਸ ਸਬੰਧੀ ਲੋਕਾਂ ਨੂੰ ਸਾਵਧਾਨ ਵੀ ਕੀਤਾ ਗਿਆ ਹੈ।

ਉਧਰ, ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ‘ਚ ਅੱਜ ਯਾਨੀ ਬੁੱਧਵਾਰ ਨੂੰ ਵੀ ਬਾਰਿਸ਼ ਹੋਵੇਗੀ। ਇਹ ਦੌਰ 19 ਅਗਸਤ ਨੂੰ ਵੀ ਜਾਰੀ ਰਹੇਗਾ। ਮੀਂਹ ਕਾਰਨ ਦਿੱਲੀ-ਐੱਨਸੀਆਰ ਦੀਆਂ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ, ਖਾਸ ਤੌਰ ‘ਤੇ ਦਿੱਲੀ ਦੇ ਆਸ-ਪਾਸ ਮਾਨਸੂਨ ਦਾ ਕਹਿਰ ਬਣਿਆ ਹੋਇਆ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਖਾਸ ਕਰਕੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਨ੍ਹਾਂ ਖੇਤਰਾਂ ਵਿਚ ਸਥਿਤੀ ਬਹੁਤ ਖਰਾਬ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਹਨ। ਇਸ ਦੇ ਨਾਲ ਹੀ ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਬੰਗਾਲ ਦੇ ਮੈਦਾਨੀ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਈ ਹੈ।

Advertisement