ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਰਿਹਾ ਹੈ ਅਤੇ ਅਗਲੇ 3 ਤੋਂ 4 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ। ਇਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਚੰਡੀਗੜ੍ਹ, ਐਸ.ਏ.ਐਸ.ਨਗਰ, ਪੰਚਕੂਲਾ, ਯਮੁਨਾਨਗਰ ਦੇ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਭਾਰੀ ਬਾਰਸ਼ ਦੀ ਭਵਿੱਖਬਾਣ ਕੀਤੀ ਗਈ ਹੈ।

ਦਿੱਲੀ ਐਨਸੀਆਰ ਵਿਚ ਹੂੰਮਸ ਭਰੀ ਗਰਮੀ ਨੇ ਲੋਕਾਂ ਨੂੰ ਅਸਮਾਨ ਵੱਲ ਦੇਖਣ ਲਈ ਮਜਬੂਰ ਕਰ ਦਿੱਤਾ ਹੈ। ਇਹੀ ਹਾਲ ਬਿਹਾਰ, ਉੱਤਰ ਪ੍ਰਦੇਸ਼ ਅਤੇ ਆਸਪਾਸ ਦੇ ਇਲਾਕਿਆਂ ਦਾ ਹੈ। ਹਾਲਾਂਕਿ, ਪਹਾੜੀ ਖੇਤਰਾਂ, ਖਾਸ ਕਰਕੇ ਉੱਤਰਾਖੰਡ ਵਿੱਚ ਭਾਰੀ ਮੀਂਹ ਪੈ ਰਿਹਾ ਹੈ।
ਦੇਖਿਆ ਜਾਏ ਤਾਂ ਸੋਮਵਾਰ ਨੂੰ ਦਿੱਲੀ ਦੇ ਕੁਝ ਖੇਤਰਾਂ ਵਿਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਯਾਨੀ IMD ਨੇ ਮੰਗਲਵਾਰ ਨੂੰ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।