ਅੱਜ ਤੋਂ ਅਗਲੇ 5 ਦਿਨਾਂ ਤੱਕ ਟ੍ਰਾਂਸਪੋਰਟ ਵਿਭਾਗ ‘ਚ ਵਾਹਨਾਂ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਨਹੀਂ ਹੋਣਗੇ। ਇਸ ਦੌਰਾਨ ਬਿਨੈਕਾਰਾਂ ਨੂੰ ਅਗਲੇ 5 ਦਿਨ ਤੱਕ ਆਰ. ਟੀ. ਓ. ਦਫਤਰ ‘ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਦਰਅਸਲ ਟ੍ਰਾਂਸਪੋਰਟ ਵਿਭਾਗ ਵਾਹਨ ਅਤੇ ਸਾਰਥੀ ਪੋਰਟਲ ‘ਤੇ ਆਨਲਾਈਨ ਪੇਮੈਂਟ ਦੇ ਗੇਟਵੇ ‘ਚ ਬਦਲਾਅ ਕਰ ਰਹੇ ਹਨ। ਇਸ ਕਰਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।