ਫਰਵਰੀ 2024 ਤੋਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਸਮਾਂ ਸੀਮਾ ਨੂੰ ਇੱਕ ਵਾਰ ਫਿਰ ਥੋੜਾ ਅੱਗੇ ਵਧਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਹੱਦ ਖੋਲ੍ਹਣ ਸਬੰਧੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੈਸ਼ਨਲ ਹਾਈਵੇਅ-1 ‘ਤੇ ਸ਼ੰਭੂ ਬਾਰਡਰ ਨੂੰ 24 ਜੂਨ ਤੱਕ ਖੋਲ੍ਹਣ ਦਾ ਹੁਕਮ ਦਿੱਤਾ ਸੀ। ਹਰਿਆਣਾ ਸਰਕਾਰ ਨੇ ਇਸ ਹੁਕਮ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ‘ਤੇ ਵੀਰਵਾਰ ਨੂੰ ਸੁਣਵਾਈ ਹੋਈ।
ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਮਾਮਲੇ ਵਿੱਚ ਅਸੀਂ ਤਿੰਨ-ਚਾਰ ਦਿਨਾਂ ਵਿੱਚ ਇੱਕ ਕਮੇਟੀ ਬਣਾਵਾਂਗੇ ਜੋ ਕਿਸਾਨਾਂ ਨਾਲ ਗੱਲ ਕਰੇਗੀ। ਇਸ ਦੌਰਾਨ ਤੁਸੀਂ (ਸਰਕਾਰ) ਕਿਸਾਨਾਂ ਨਾਲ ਗੱਲਬਾਤ ਕਰਦੇ ਰਹੋ। ਅਸੀਂ ਇਸ ਮਾਮਲੇ ‘ਤੇ 2 ਸਤੰਬਰ ਨੂੰ ਦੁਬਾਰਾ ਸੁਣਵਾਈ ਕਰਾਂਗੇ, ਉਦੋਂ ਤੱਕ ਤੁਸੀਂ ਕਮੇਟੀ ਲਈ ਕੁਝ ਹੋਰ ਨਾਂ ਦੇ ਸਕਦੇ ਹੋ।
ਦਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਵਕੀਲਾਂ ਨੇ ਦੱਸਿਆ ਕਿ ਮੀਟਿੰਗ ਵੀ ਹੋਈ ਸੀ। ਕਿਸਾਨਾਂ ਨੂੰ ਹਾਈਵੇਅ ਖੋਲ੍ਹਣ ਲਈ ਵੀ ਸਮਝਾਇਆ ਜਾ ਰਿਹਾ ਹੈ। ਕਮੇਟੀ ਵਾਰ-ਵਾਰ ਉੱਠਣ ਵਾਲੇ ਮੁੱਦਿਆਂ ਨੂੰ ਹੱਲ ਕਰਨ ਬਾਰੇ ਸੁਝਾਅ ਵੀ ਦੇਵੇਗੀ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਬੰਦ ਰੱਖਣ ਲਈ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ।