ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ ਟੈਰਿਫ ਲਗਾਉਣ ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ।

ਹਾਲਾਂਕਿ, ਟਰੰਪ ਦੇ ਇੱਕ ਹੋਰ ਫੈਸਲੇ ਨੇ ਜ਼ਿਆਦਾਤਰ ਭਾਰਤੀਆਂ ਨੂੰ ਚਿੰਤਤ ਕਰ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਸਬੰਧਤ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ ਕੀਤੇ ਹਨ, ਜਿਸ ਕਰਕੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਖ਼ਤਰਾ ਪੈਦਾ ਹੋ ਗਿਆ ਹੈ। ਇਸ ਹੁਕਮ ਦੇ ਤਹਿਤ ਗੈਰ-ਕਾਨੂੰਨੀ ਜਾਂ ਅਸਥਾਈ ਦਸਤਾਵੇਜ਼ਾਂ ਵਾਲੇ ਲੱਖਾਂ ਵਿਦੇਸ਼ੀ ਨਾਗਰਿਕਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਭਾਰਤੀ ਵੀ ਸ਼ਾਮਲ ਹਨ।