ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਕੇਜਰੀਵਾਲ ਨੂੰ 2 ਜੂਨ ਨੂੰ ਹਰ ਹਾਲਤ ਵਿੱਚ ਸਰੰਡਰ ਕਰਨ ਲਈ ਕਿਹਾ ਗਿਆ ਹੈ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪਿਛਲੇ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 7 ਮਈ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੇਂਚ ਨੇ ਕਿਹਾ ਸੀ ਕਿ ਕੇਜਰੀਵਾਲ ਆਦਤਨ ਅਪਰਾਧੀ ਨਹੀਂ। ਉਨ੍ਹਾਂ ਕਿਹਾ ਸੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਹਨ ਤੇ ਇੱਕ ਚੁਣੇ ਹੋਏ ਨੇਤਾ ਹਨ। ਚੋਣਾਂ ਹੋ ਰਹੀਆਂ ਹਨ। ਇਹ ਅਸਧਾਰਨ ਹਾਲਾਤ ਹਨ। ਅਜਿਹਾ ਨਹੀਂ ਹੈ ਕਿ ਉਹ ਕੋਈ ਆਦਤਨ ਅਪਰਾਧੀ ਹਨ। ਅਸੀਂ ਇਸ ਬਾਰੇ ਦਲੀਲਾਂ ਸੁਣਨ ‘ਤੇ ਵਿਚਾਰ ਕਰਨਗੇ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ ਜਾਂ ਨਹੀਂ।