ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਅੱਜ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਵਿਚ 28 ਮੈਂਬਰੀ ਕਿਸਾਨਾਂ ਦਾ ਵਫਦ ਸ਼ਾਮਲ ਹੋਵੇਗਾ। ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਇਸ ਮੀਟਿੰਗ ਦਾ ਹਿੱਸਾ ਬਣਨਗੇ। 14 ਮੈਂਬਰੀ ਕਿਸਾਨ ਮਜ਼ਦੂਰ ਮੋਰਚਾ (KMM) ਤੇ 14 ਮੈਂਬਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (SKM) ਦੇ ਸ਼ਾਮਲ ਹੋਣਗੇ।

ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ 28 ਕਿਸਾਨ ਆਗੂ ਸ਼ਾਮਲ ਹੋਣਗੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੀਟਿੰਗ ਵਿਚ ਮੌਜੂਦ ਰਹਿਣਗੇ। ਬੈਠਕ ਸ਼ਾਮ 5.30 ਵਜੇ ਸੈਕਟਰ 26, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ MSP ਸਣੇ ਕਿਸਾਨਾਂ ਦੀਆਂ ਹੋਰ ਮੰਗਾਂ ‘ਤੇ ਚਰਚਾ ਹੋਵੇਗੀ । ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਗੱਲਬਾਤ ਸਿਰੇ ਨਹੀਂ ਚੜ੍ਹਦੀ ਤਾਂ 25 ਫਰਵਰੀ ਨੂੰ ਦਿੱਲੀ ਮਾਰਚ ਕਰਨਗੇ। ਪ੍ਰੈੱਸ ਕਾਨਫਰੰਸ ਕਰਕੇ ਕਿਸਾਨਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਦੀ ਖੇਤੀ ਬਾਜ਼ਾਰ ਨੀਤੀ ਦੇ ਮਸੌਦੇ ਨੂੰ ਉਨ੍ਹਾਂ ਦੇ ਮੰਗ ਪੱਤਰ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।