ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਜਤਨ ਦਰਬਾਰ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦੱਸ ਦੇਈਏ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਜਲੰਧਰ ਦੇ ਸਰਕਾਰੀ ਤੁਹਾਡੇ ਦੁਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾ ਚੁੱਕੇ ਹਨ।
ਹਾਲ ਹੀ ‘ਚ 24 ਜੁਲਾਈ ਨੂੰ ਮੁੱਖ ਮੰਤਰੀ ਮਾਨ ਵੱਲੋਂ ਜਲੰਧਰ ‘ਚ ਆਯੋਜਿਤ 2 ਦਿਨਾਂ ਪ੍ਰੋਗਰਾਮ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਹੁਣ ਫਿਰ ਤੋਂ ਸੀਐੱਮ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।