ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਮੌਸਮ ਕਰਵਟ ਲੇਗਾ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਤੋਂ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਇਹ ਸਥਿਤੀ ਬਣੇਗੀ।

ਦਸਿਆ ਜਾ ਰਿਹਾ ਹੈ ਕਿ ਅੱਜ ਰਾਤ ਤੋਂ ਮੌਸਮ ਵਿਗੜਨਾ ਸ਼ੁਰੂ ਹੋ ਜਾਏਗਾ। ਮੌਸਮ ਵਿਭਾਗ ਨੇ 11 ਮਾਰਚ ਨੂੰ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਤੇ 13 ਮਾਰਚ ਨੂੰ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਤੇ ਮੋਗਾ ਵਿਚ ਤੇਜ਼ ਹਾਵਵਾਂ ਚੱਲਣ ਦਾ ਅਲਰਟ ਨਹੀਂ ਹੈ। ਮੌਸਮ ਵਿਚ ਇਸ ਤਬਦੀਲੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦਿਨੀਂ ਵੀ ਗੜ੍ਹੇਮਾਰੀ ਨਾਲ ਕਈ ਜ਼ਿਲ੍ਹਿਆਂ ਵਿਚ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਸੀ।

Advertisement