ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਦੋਵੇਂ ਪਾਸੇ ਇਕ ਲੇਨ ਖੋਲ੍ਹੀ ਜਾਣੀ ਚਾਹੀਦੀ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ ਮੀਟਿੰਗ ਕਰਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਕਰੇਗਾ। ਸੁਪਰੀਮ ਕੋਰਟ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ਨਾਲ ਗੱਲ ਕਰਨ ਲਈ ਕਮੇਟੀ ਬਣਾਏਗੀ।
SC says partial opening of road at Shambhu border needed for facilitating movement of ambulances, essential services and local commuters
— Press Trust of India (@PTI_News) August 12, 2024
ਸੁਪਰੀਮ ਕੋਰਟ ਨੇ ਕਿਹਾ ਕਿ ਗੈਰ-ਸਿਆਸੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰੇਗੀ, ਕੇਂਦਰ ਤੇ ਪੰਜਾਬ ਨੇ ਨਾਮ ਪੇਸ਼ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈਵੇਅ ਟਰੈਕਟਰਾਂ ਦੀ ਪਾਰਕਿੰਗ ਲਈ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈਵੇਅ ਨੂੰ ਅੰਸ਼ਕ ਤੌਰ ‘ਤੇ ਐਂਬੂਲੈਂਸਾਂ ਲਈ ਖੋਲ੍ਹਿਆ ਜਾ ਸਕਦਾ ਹੈ। ਇਹ ਜ਼ਰੂਰੀ ਸੇਵਾਵਾਂ, ਵਿਦਿਆਰਥੀਆਂ ਅਤੇ ਆਲੇ-ਦੁਆਲੇ ਦੇ ਖੇਤਰ ਦੇ ਰੋਜ਼ਾਨਾ ਯਾਤਰੀਆਂ ਲਈ ਖੋਲ੍ਹਿਆ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਅਤੇ ਪੰਜਾਬ ਦੋਵੇਂ ਹੀ ਹੱਲ ਕਰ ਲੈਣ ਤਾਂ ਇਸ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਡੀਕ ਕਰਨ ਦੀ ਲੋੜ ਨਹੀਂ ਹੈ।