ਇਸ ਦਿਨ ਹੋਵੇਗਾ ਪੰਜਾਬ ਬੰਦ, ਕਿਸਾਨਾਂ ਨੇ ਕੀਤਾ ਐਲਾਨ

MSP ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ।

ਪੰਧੇਰ ਨੇ ਨੌਜਵਾਨਾਂ ਤੇ ਜਨਤਾ ਨੂੰ ਬੰਦ ਨੂੰ ਸ਼ਾਂਤੀਪੂਰਮਣ ਤਰੀਕੇ ਨਾਲ ਸਫਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸਾਨਾਂ ਦੇ ਹੱਕਾਂ ਤੇ ਉਨ੍ਹਾਂ ਦੇ ਭਵਿੱਖ ਦੀ ਲੜਾਈ ਹੈ। ਅਸੀਂ ਪੂਰੇ ਪੰਜਾਬ, ਖਾਸਕਰ ਨੌਜਵਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਮੰਚ ਵੱਲੋਂ ਲਏ ਗਏ ਫੈਸਲਿਆਂ ਦੀ ਪਾਲਣਾ ਕਰਨ ਤੇ ਇਸ ਬੰਦ ਨੂੰ ਸਮਰਥਨ ਦੇਣ।

ਦਸ ਦੇਈਏ ਕਿ ਖੌਨਰੀ ਬਾਰਡਰ ‘ਤੇ ਮੀਟਿੰਗ ਮਗਰੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸਾਰੀਆਂ ਟ੍ਰੇਨਾਂ, ਬੱਸਾਂ ਤੇ ਸਰਕਾਰੀ ਤੇ ਨਿੱਜੀ ਸੰਸਥਾਵਾਂ ਬੰਦ ਰਹਿਣਗੀਆਂ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਉਧਰ ਹੀ, ਕੱਲ੍ਹ ਦੁਪਹਿਰ 3 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਬੰਦ ਨੂੰ ਲੈ ਕੇ ਬੈਠਕ ਹੋਵੇਗੀ। ਇਸ ਦੌਰਾਨ ਸਾਰੇ ਟੋਲ ਪਲਾਜ਼ਾ ‘ਤੇ ਬੰਦ ਨੂੰ ਲੈ ਕੇ ਬੈਨਰ ਲਾਏ ਜਾਣਗੇ। ਬਸ ਕੰਡਕਟਰ ਟਿਕਟ ਦੇਣ ਤੋਂ ਪਹਿਲਾਂ ਲੋਕਾਂ ਨੂੰ ਪੰਜਾਬ ਬੰਦ ਬਾਰੇ ਦੱਸਣਗੇ। ਪਿੰਡਾਂ ਵਿਚ ਸਾਰੇ ਗੁਰਦੁਆਰਿਆਂ ਤੋਂ ਲਗਾਤਾਰ ਬੰਦ ਦੀ ਅਪੀਲ ਕੀਤੀ ਜਾ ਰਹੀ ਹੈ।

Advertisement