ਦਿੱਲੀ ਵਿਚ ਅਜੇ ਵਿਧਾਨ ਸਭਾ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਪਰ ਇਸ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨਾਲ-ਨਾਲ ਵਿਰੋਧੀ ਧਿਰ ਭਾਜਪਾ ਵੀ ਚੋਣਾਂ ਨੂੰ ਲੈ ਕੇ ਸਰਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਮਾਰਚ ਕਰ ਰਹੇ ਹਨ। ‘ਆਪ’ ਦੇ ਹੋਰ ਸੀਨੀਅਰ ਆਗੂ ਵੀ ਦਿੱਲੀ ਦੇ ਵੱਖ-ਵੱਖ ਹਿੱਸਿਆਂ ‘ਚ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਹਨ।
ਦਸ ਦੇਈਏ ਕਿ ਆਪਣੀ ਪਦ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਦਿੱਲੀ ਦੀਆਂ ਲੱਖਾਂ ਔਰਤਾਂ ਨੂੰ ਸਿੱਧਾ ਫਾਇਦਾ ਹੋਵੇਗਾ। ਸਾਬਕਾ ਸੀਐਮ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾਵੇਗੀ। ਦੱਸ ਦਈਏ ਕਿ ਦਿੱਲੀ ‘ਚ ਔਰਤਾਂ ਲਈ ਪਹਿਲਾਂ ਹੀ ਮੁਫਤ ਬੱਸ ਸੇਵਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਸਕੀਮ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ।
ਦਿੱਲੀ ਦੇ ਸਾਬਕਾ ਸੀਐਮ ਨੇ ਇਸ ਮੌਕੇ ਕਿਹਾ ਕਿ ਇਸ ਸਕੀਮ ਤਹਿਤ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਰਜਿਸਟਰ ਕੀਤਾ ਜਾਵੇਗਾ ਜੋ ਦਿੱਲੀ ਦੀਆਂ ਵੋਟਰ ਹਨ। ਸਕੀਮ ਦਾ ਲਾਭ ਲੈਣ ਲਈ ਇਹ ਪਹਿਲੀ ਅਤੇ ਪ੍ਰਮੁੱਖ ਸ਼ਰਤ ਹੈ। ਇਸ ਤੋਂ ਇਲਾਵਾ ਲਾਭਪਾਤਰੀ ਔਰਤ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਮਾਰਚ ‘ਚ ਵਿੱਤੀ ਸਾਲ 2024-25 ਦੇ ਬਜਟ ‘ਚ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਜ਼ਿਕਰ ਕੀਤਾ ਸੀ। ਇਸ ਲਈ 2000 ਕਰੋੜ ਰੁਪਏ ਦਾ ਉਪਬੰਧ ਵੀ ਕੀਤਾ ਗਿਆ ਸੀ।