ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ।

ਦਸ ਦਈਏ ਕਿ ਪ੍ਰਨੀਤ ਕੌਰ ਪੰਜਾਬ ਦੀ ‘ਸ਼ਾਹੀ ਸੀਟ’ ਪਟਿਆਲਾ ਤੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ। ਹੁਣ ਉਹ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ।