ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਨਾਲ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਅਸਤੀਫਾ ਪੱਤਰ ਵੀ ਸਾਂਝਾ ਕੀਤਾ ਹੈ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ ਬਿਨਾਂ ਦਿਸ਼ਾ ਦੇ ਅੱਗੇ ਵਧ ਰਹੀ ਹੈ ਅਤੇ ਮੈਂ ਇਸ ‘ਚ ਸਹਿਜ ਮਹਿਸੂਸ ਨਹੀਂ ਕਰ ਰਿਹਾ।
ਗੌਰਵ ਵੱਲਭ ਨੇ ਅੱਗੇ ਲਿਖਿਆ- ਮੈਂ ਸਵੇਰੇ-ਸ਼ਾਮ ਨਾ ਤਾਂ ਸਨਾਤਨ ਵਿਰੋਧੀ ਨਾਅਰੇ ਲਗਾ ਸਕਦਾ ਹਾਂ ਅਤੇ ਨਾ ਹੀ ਦੇਸ਼ ਦੀ ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹਾਂ ਕੱਢ ਸਕਦਾ ਹਾਂ। ਇਸ ਲਈ ਮੈਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।

ਦਸ ਦੇਈਏ ਕਿ ਇਸ ਤੋਂ ਪਹਿਲਾਂ ਓਲੰਪਿਕ ‘ਚ ਤਮਗਾ ਜਿੱਤਣ ਵਾਲੇ ਮੁੱਕੇਬਾਜ਼ ਵਿਜੇਂਦਰ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਵਿਜੇਂਦਰ ਸਿੰਘ ਨੇ ਕਾਂਗਰਸ ਦੀ ਟਿਕਟ ‘ਤੇ ਦੱਖਣੀ ਦਿੱਲੀ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਉਹ ਹਾਰ ਗਏ ਸਨ।