ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਹ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ‘ਚ ਭਾਜਪਾ ਵਿੱਚ ਸ਼ਾਮਲ ਹੋਣਗੇ।
ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਤਜਿੰਦਰ ਬਿੱਟੂ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਪਹੁੰਚ ਗਏ ਹਨ ਜਿੱਥੇ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦਾ ਹਨ।
#WATCH | Delhi: Tajinder Singh Bittu arrives at BJP office along with BJP national spokesperson Jaiveer Shergill
— ANI (@ANI) April 20, 2024
Tajinder Singh Bittu resigned from his post of AICC Secretary In-Charge Himachal Pradesh & primary membership Congress party, earlier today. pic.twitter.com/KCDFYMF9uZ
ਜਾਣਕਾਰੀ ਮੁਤਾਬਕ ਬਿੱਟੂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਮਿਤ ਸ਼ਾਹ ਦੇ ਨਾਲ-ਨਾਲ ਪੰਜਾਬ ਤੇ ਹਿਮਾਚਲ ਦੀ ਵੱਡੀ ਲੀਡਰਸ਼ਿਪ ਵੀ ਮੌਜੂਦ ਰਹੇਗੀ ਜਿਸ ਦੇ ਬਾਅਦ ਉਨ੍ਹਾਂ ਦੀ ਜੁਆਇਨਿੰਗ ਕਰਵਾਈ ਜਾਵੇਗੀ।