ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੀ ਪਾਰਟੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਰਵਨੀਤ ਸਿੰਘ ਬਿੱਟੂ BJP ‘ਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦੇ ਵੱਡੇ ਨੇਤਾ ਹਨ। ਭਾਜਪਾ ਦੇ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਬੀਜੇਪੀ ‘ਚ ਸ਼ਾਮਿਲ ਕਰਵਾਇਆ ।
ਉਹ 2019 ਅਤੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਸੀਟ ‘ਤੇ ਵੱਡੇ ਫਰਕ ਨਾਲ ਜਿੱਤਣ ਵਿੱਚ ਕਾਮਯਾਬ ਰਹੇ। ਭਾਜਪਾ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਟਿੱਕਟ ਦੇ ਸਕਦੀ ਹੈ।
ਦਸ ਦੇਈਏ ਕਿ MP ਰਵਨੀਤ ਸਿੰਘ ਬਿੱਟੂ ਸਾਬਕਾ CM ਬੇਅੰਤ ਸਿੰਘ ਦੇ ਪੋਤੇ ਹਨ। ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ‘ਚ ਜਾ ਚੁੱਕੇ ਹਨ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੇ ਸਮੇਂ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।