ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈਟ ਬੰਦ

ਪਿਛਲੇ 11 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਨੇੜੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਗਰੁੱਪ ਦੀ ਸੂਚੀ ਪ੍ਰਸ਼ਾਸਨ ਨੂੰ ਸੌਂਪ ਕੇ ਅੱਗੇ ਜਾਣ ਦੀ ਇਜਾਜ਼ਤ ਮੰਗੀ ਹੈ। ਪੁਲਿਸ ਨੇ ਬਾਰਡਰ ਦੇ ਆਲੇ ਦੁਆਲੇ ਬੈਰੀਕੇਡ ਵੀ ਲਗਾ ਦਿੱਤੇ ਹਨ ਅਤੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਇਸ ਦੌਰਾਨ ਅੰਬਾਲਾ ‘ਚ ਸਕੂਲ ਅਤੇ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਅੰਬਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਡੰਗਦੇਹਰੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬਾਰੀ ਘੇਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਇੰਟਰਨੈੱਟ ਸੇਵਾ ਅੱਜ ਤੋਂ 9 ਦਸੰਬਰ ਤੱਕ ਬੰਦ ਰਹੇਗੀ। ਸੂਬਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਦੂਜੇ ਪਾਸੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਸਿਰਸਾ ਦੇ ਡੱਬਵਾਲੀ ਸਥਿਤ ਖੁਈਆਂ ਟੋਲ ਪਲਾਜ਼ਾ ’ਤੇ ਭਾਰੀ ਪੁਲਸ ਚੌਕਸੀ ਰੱਖੀ ਗਈ ਹੈ ਅਤੇ ਇੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿਰਸਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਡੱਬਵਾਲੀ-ਸਿਰਸਾ ਸੜਕ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਦੇ ਕਿਸਾਨ ਡੱਬਵਾਲੀ, ਸਿਰਸਾ ਰਾਹੀਂ ਦਿੱਲੀ ਜਾ ਸਕਦੇ ਹਨ।

Advertisement