ਕਿਸਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਪਲਟੀ ਬੱਸ

ਅੱਜ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਥੇ ਕਿਸਾਨ ਨੇਤਾ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਤੋਂ ਕਿਸਾਨਾਂ ਨਾਲ ਗੱਲਬਾਤ ਲਠਈ ਉਨ੍ਹਾਂ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ ਸੀ। ਉਥੇ ਹੀ ਪੰਜਾਬ ‘ਚ ਸ਼ਨੀਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਬਠਿੰਡਾ ‘ਚ ਧੁੰਦ ਕਾਰਨ ਹਾਦਸਾ ਵਾਪਰ ਗਿਆ। ਧੁੰਦ ਕਾਰਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਟੋਹਾਣਾ ‘ਚ ਹੋਣ ਵਾਲੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਮਾਨਸਾ ਨੈਸ਼ਨਲ ਹਾਈਵੇ ‘ਤੇ ਡਿਵਾਈ਼ਰ ਨਾਲ ਟਕਰਾ ਗਈ। ਸੰਤੁਲਨ ਵਿਗੜਨ ਕਾਰਨ ਬੱਸ ਪਲਟ ਗਈ। ਹਾਦਸੇ ਵਿੱਚ ਦੋ-ਚਾਰ ਕਿਸਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੌਰਾਨ ਬੱਸ ਦੇ ਵੀ ਪਰਖੱਚੇ ਉੱਡ ਗਏੇ।

ਦਸ ਦੇਈਏ ਕਿ ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ‘ਚ ਹਾਈ ਅਲਰਟ ‘ਤੇ ਪਾ ਦਿੱਤਾ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ। ਸਰਹੱਦ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 ਡੀ.ਐਸ.ਪੀਜ਼ ਵੀ ਡਿਊਟੀ ‘ਤੇ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ। ਮਹਾਪੰਚਾਇਤ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਪੁਲਿਸ ਨਜ਼ਰ ਰੱਖ ਰਹੀ ਹੈ।

Advertisement