ਕਿਸਾਨਾਂ ਵੱਲੋਂ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਮੁਫ਼ਤ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਨੀਵਾਰ ਤਕ ਟੋਲ ਪਲਾਜ਼ੇ ਦੇ ਰੇਟ ਘੱਟ ਨਾ ਕੀਤੇ ਗਏ ਤਾਂ ਐਤਵਾਰ ਨੂੰ ਕਿਸਾਨ ਯੂਨੀਅਨ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼ਰੀ ਕਰਵਾਏਗੀ।
ਉਨ੍ਹਾਂ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ ‘ਤੇ ਦਿੱਲੀ ਜਾਣ ਵਾਲੇ ਵਾਹਨਾਂ ਨੂੰ ਵੀ 150 ਤੋਂ ਵਧਾ ਕੇ 340 ਰੁਪਏ ਤਕ ਦਾ ਟੋਲਪਾਸ ਦੇਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟੋਲ ਪਲਾਜ਼ਾ ਦੇ ਰੇਟ ਘੱਟ ਨਾ ਕੀਤੇ ਗਏ ਤਾਂ ਕਿਸਾਨ ਯੂਨੀਅਨ ਆਪਣਾ ਸੰਘਰਸ਼ ਤੇਜ਼ ਕਰਦਿਆਂ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਫ਼ਰੀ ਕਰਵਾਏਗੀ।