ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ ਜਿਸ ਦੌਰਾਨ ਮਾਨਯੋਗ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਅਤੇ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਤੇ ਹਰਿਆਣਾ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੇ ਹਨ।
ਹਾਈਕੋਰਟ ਨੇ ਆਖਿਆ ਹੈ ਕਿ ਕਿਉਂ ਨਾ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜ ਦਿੱਤਾ ਜਾਵੇ ? ਤੁਹਾਨੂੰ ਅਦਾਲਤ ਵਿਚ ਖੜ੍ਹੇ ਹੋਣ ਦਾ ਹੱਕ ਨਹੀਂ ਹੈ। ਤੁਸੀਂ ਹਥਿਆਰ ਲੈ ਕੇ ਕੋਈ ਜੰਗ ਲੜਨ ਜਾ ਰਹੇ ਹੋ।ਅਜਿਹਾ ਕਰਨਾ ਤਾਂ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਤੁਸੀਂ ਨਿਰਦੋਸ਼ ਲੋੋਕਾਂ ਨੂੰ ਅੱਗੇ ਕਰ ਰਹੇ ਹੋੋ, ਇਹ ਸ਼ਰਮਨਾਕ ਹੈ।
ਦਸ ਦੇਈਏ ਕਿ ਅਦਾਲਤ ਵੱਲੋਂ ਸ਼ੁਭਕਰਨ ਦੀ ਮੌ.ਤ ਦੀ ਜਾਂਚ ਨੂੰ ਲੈ ਕੇ ਵੀ ਅਹਿਮ ਆਦੇਸ਼ ਦਿੱਤਾ ਗਿਆ ਹੈ। ਕੋਰਟ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌ.ਤ ਦੀ ਜਾਂਚ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਹੋਵੇਗੀ। ਇਸ ਸਬੰਧੀ 3 ਮੈਂਬਰੀ ਕਮੇਟੀ ਵੀ ਬਣਾਈ ਜਾਵੇਗੀ।