ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣਗੇ। ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਬੈਠੇ ਹੋਏ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਤੁਹਾਡੀ ਧੀ ਤੁਹਾਡੇ ਨਾਲ ਹੈ। ਵਿਨੇਸ਼ ਨੇ ਕਿਹਾ ਕਿ ਹੱਕਾਂ ਲਈ ਆਵਾਜ਼ ਚੱਕਣਾ ਸਿਆਸੀ ਨਹੀਂ ਹੈ ਤੇ ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਣਾ ਚਾਹੀਦਾ।
VIDEO | Wrestler Vinesh Phogat (@Phogat_Vinesh) attends an event organised by farmers at #Shambhu border as their protest enters 200th day today.#FarmersProtest
— Press Trust of India (@PTI_News) August 31, 2024
(Full video available on PTI Videos – https://t.co/n147TvqRQz) pic.twitter.com/zjSgG4EYwe