ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ਵਿੱਚ ਹੋਈ ਭਰਤੀ

ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਦੀ ਅੱਜ ਬਠਿੰਡਾ ਪੁਲਿਸ ਵਿੱਚ ਭਾਰਤੀ ਹੋ ਗਈ ਹੈ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਉਸ ਦੀਆਂ ਸਾਰੀਆਂ ਮੈਡੀਕਲ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੇ ਹਨ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।

ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਕਿਸਾਸਰਹੱਦ ‘ਤੇ ਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੁਲਿਸ ਦੀ ਗੋਲੀ ਲੱਗਣ ਕਰਕੇ ਸ਼ੁਭਕਰਨ ਦੀ ਮੌਤ ਹੋਈ। ਜਦੋਂ ਕਿ ਹਾਈ ਕੋਰਟ ਦੇ ਹੁਕਮਾਂ ‘ਤੇ ਬਣੀ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ੌਟਗਨ ਨਾਲ ਹੋਈ ਹੈ। ਹਾਲਾਂਕਿ ਪੁਲਿਸ ਸ਼ੌਟਗਨ ਨਹੀਂ ਚਲਾਉਂਦੀ ਹੈ।

ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਭੈਣ ਗੁਰਪ੍ਰੀਤ ਕੌਰ ਨੂੰ ਸਰਕਾਰੀ ਨੌਕਰੀ ਜੁਆਇਨ ਲੈਟਰ ਦਿੱਤਾ ਸੀ। ਅੱਜ ਗੁਰਪ੍ਰੀਤ ਕੌਰ ਬਠਿੰਡਾ ਪੁਲਿਸ ਲਾਈਨ ਵਿੱਚ ਸਰਕਾਰੀ ਨੌਕਰੀ ਜੁਆਇਨ ਕਰ ਗਈ। ਪੰਜਾਬ ਸਰਕਾਰ ਨੇ ਆਪਣੇ ਇਹ ਦੋਵੇਂ ਵਾਅਦੇ ਹਾਲ ਹੀ ਵਿੱਚ ਪੂਰੇ ਕੀਤੇ ਹਨ। ਨੌਕਰੀ ਜੁਆਇਨ ਕਰਨ ਦੌਰਾਨ ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਾਰੀ ਹਿਰਦੇ ਨਾਲ ਸ਼ੁਭਕਰਨ ਲਈ ਇਨਸਾਫ਼ ਦੀ ਮੰਗ ਕੀਤੀ।

Advertisement