ਕੁਵੈਤ ਚ ਅੱ.ਗ ਨਾਲ ਤਬਾਹੀ, 42 ਭਾਰਤੀਆਂ ਦੀ ਜ਼ਿੰਦਾ ਸੜ ਕੇ ਮੌ.ਤ

 ਕੁਵੈਤ ਅਗਨੀਕਾਂਡ ‘ਚ ਮਰਨ ਵਾਲਿਆਂ ਦੀ ਗਿਣਤੀ 49 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਇਸ ਭਿਆਨਕ ਅੱਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਬਾਕੀ ਪਾਕਿਸਤਾਨ, ਫਿਲੀਪੀਨਜ਼, ਮਿਸਰ ਤੇ ਨੇਪਾਲ ਦੇ ਨਾਗਰਿਕ ਸਨ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹਾ ਹੈ। 

ਉਧਰ, ਕੁਵੈਤ ਵਿੱਚ ਜਾਨ ਗਵਾਉਣ ਵਾਲੇ ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਭਾਰਤੀ ਦੂਤਘਰ ਨੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਪੀਐਮ ਮੋਦੀ ਕੁਵੈਤ ਅਗਨੀਕਾਂਡ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। 

ਬੁੱਧਵਾਰ ਸ਼ਾਮ ਨੂੰ ਓਡੀਸ਼ਾ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਹਾਦਸੇ ਬਾਰੇ ਸਮੀਖਿਆ ਮੀਟਿੰਗ ਕੀਤੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਤੇ ਕਈ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਲਈ ਰਵਾਨਾ ਹੋ ਗਏ।

Advertisement