ਕੇਜਰੀਵਾਲ ਅੱਜ ਕਰਨਗੇ ਪ੍ਰੈੱਸ ਕਾਨਫਰੰਸ, ਬਜ਼ੁਰਗਾਂ ਲਈ ਕਰ ਸਕਦੇ ਵੱਡਾ ਐਲਾਨ

ਆਮ ਆਦਮੀ ਪਾਰਟੀ (AAP) ਦੇ ਸਰਪ੍ਰਸਤ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਵੱਡੀ ਪ੍ਰੈਸ ਕਾਨਫਰੰਸ ਕਰਨਗੇ। ਦਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਬਜ਼ੁਰਗਾਂ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਔਰਤਾਂ ਲਈ ਅਹਿਮ ਐਲਾਨ ਕੀਤਾ ਸੀ, ਜਿਸ ਤਹਿਤ ਦਿੱਲੀ ਦੀਆਂ ਔਰਤਾਂ ਨੂੰ ਚੋਣਾਂ ਤੋਂ ਬਾਅਦ 2100 ਰੁਪਏ ਪ੍ਰਤੀ ਮਹੀਨਾ ਮਿਲਣਗੇ।

Advertisement