ਕੇਜਰੀਵਾਲ ਦੇ ਕਰੀਬੀ ਅਰਬਿੰਦ ਮੋਦੀ ਬਣੇ ਵਿੱਤ ਮੰਤਰਾਲਿਆਂ ਦੇ ਮੁੱਖ ਸਲਾਹਕਾਰ

ਪੰਜਾਬ ਸਰਕਾਰ ਨੇ ਸੇਵਾਮੁਕਤ IRS ਅਧਿਕਾਰੀ ਅਤੇ IMF ਦੇ ਸੀਨੀਅਰ ਅਰਥ ਸ਼ਾਸਤਰੀ, ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ (ਵਿੱਤੀ ਮਾਮਲੇ) ਨਿਯੁਕਤ ਕੀਤਾ ਹੈ ਤਾਂ ਜੋ ਆਰਥਿਕਤਾ ਨੂੰ ਲੀਹ ‘ਤੇ ਲਿਆਂਦਾ ਜਾ ਸਕੇ। ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਸ਼ਖ਼ਸੀਅਤ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸਕੱਤਰ ਪੱਧਰ ਦਾ ਰੈਂਕ ਦਿੱਤਾ ਗਿਆ ਹੈ।

ਦਸ ਦਈਏ ਕਿ  ਅਰਬਿੰਦ ਮੋਦੀ ਨੂੰ ਸਰਕਾਰ ਲਈ ਵਿੱਤੀ ਸਰੋਤ ਜੁਟਾਉਣ, ਪੂੰਜੀ ਅਤੇ ਮਾਲੀਆ ਖਰਚਿਆਂ ਦੀ ਸਮੀਖਿਆ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ, ਰਾਜ ਦੇ ਵਿਕਾਸ ਨੂੰ ਵਧਾਉਣ ਬਾਰੇ ਸਲਾਹ ਦੇਣ ਲਈ ਨਿਯੁਕਤ ਕੀਤਾ ਗਿਆ ਹੈ। ਇਸੇ ਦੌਰਾਨ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਹ ਡਿਊਕ ਯੂਨੀਵਰਸਿਟੀ ਦੇ ਪਬਲਿਕ ਪਾਲਿਸੀ ਦੇ ਪ੍ਰੋਫ਼ੈਸਰ ਹਨ ਜੋ ਪੰਜਾਬ ਸਰਕਾਰ ਨੂੰ ਵਿੱਤੀ ਵਸੀਲੇ ਜੁਟਾਉਣ ਲਈ ਆਪਣੀ ਸਲਾਹ ਦੇਣਗੇ। ਇਸ ਦੇ ਨਾਲ ਹੀ ਉਹ ਵਿੱਤੀ ਖ਼ਰਚਿਆਂ ਨੂੰ ਤਰਕਸੰਗਤ ਬਣਾਉਣ ਲਈ ਨੁਕਤੇ ਵੀ ਸੁਝਾਉਣਗੇ।

Advertisement