ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਾਂਗਰਸ ਲਈ ਪ੍ਰਚਾਰ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਤਿੰਨ ਦਿਨਾਂ ਵਿੱਚ ਮੁੜ ਤੋਂ ਅੰਮ੍ਰਿਤਸਰ ਵਿੱਚ ਨਜ਼ਰ ਆਉਣਗੇ ਅਤੇ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।
ਪ੍ਰਤਾਪ ਬਾਜਵਾ ਨੇ ਪਾਰਟੀ ਛੱਡਣ ਵਾਲੇ ਆਗੂਆਂ ‘ਤੇ ਚੁਟਕੀ ਲੈਂਦਿਆ ਕਿਹਾ ਕਿ ਪਾਰਟੀ ਛੱਡਣ ਵਾਲਿਆਂ ਨੂੰ ਸੁਰੱਖਿਆ ਅਤੇ ਮਹਿੰਗੀਆਂ ਗੱਡੀਆਂ ਦਾ ਲਾਲਚ ਦਿੱਤਾ ਗਿਆ ਹੈ। ਹਰ ਕੋਈ ਪਾਰਟੀ ਛੱਡਣ ਵਾਲੇ ਆਗੂਆਂ ਦੀ ਗੱਲ ਕਰਦਾ ਹੈ, ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. @GurjeetSAujla ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ @devendrayadvinc ਜੀ ਅਤੇ ਸਾਬਕਾ ਉਪ ਮੁੱਖ ਮੰਤਰੀ @OPSoni_inc ਨਾਲ ਮੀਡੀਆ ਨੂੰ ਸੰਬੋਧਨ ਕੀਤਾ।
— Partap Singh Bajwa (@Partap_Sbajwa) May 2, 2024
ਇਸ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ਦੇ ਨਿਆਂ ਪੱਤਰ ਅਤੇ ਗਰੰਟੀਆਂ ਬਾਰੇ… pic.twitter.com/zVYfcIXa86
ਕਾਂਗਰਸ ‘ਚ ਚੱਲ ਰਹੀ ਆਪਸੀ ਕਲੇਸ਼ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੋਈ ਨਾਰਾਜ਼ਗੀ ਨਹੀਂ ਹੈ। ਅੰਮ੍ਰਿਤਸਰ ਵਿੱਚ ਸਾਰੇ ਸੀਨੀਅਰ ਆਗੂ, ਡਿਪਟੀ ਸੀਐਮ ਓਪੀ ਸੋਨੀ, ਜਸਬੀਰ ਡਿੰਪਾ, ਅੰਮ੍ਰਿਤਸਰ ਜ਼ਿਲ੍ਹਾ ਅਤੇ ਸ਼ਹਿਰੀ ਪ੍ਰਧਾਨ ਸਾਰੇ ਇੱਕ ਮੰਚ ’ਤੇ ਹਨ।