ਕੰਗਨਾ ਨੂੰ ਥੱਪ.ੜ ਮਾ.ਰਨ ਵਾਲੀ CISF ਦੀ ਲੇਡੀ ਕਾਂਟੇਬਲ ਮੁਅੱਤਲ

ਬੀਜੇਪੀ ਦੀ ਨਵੀਂ ਬਣੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲਿਆ ਗਿਆ ਹੈ। ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਅਤੇ ਨੇਤਾ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀਆਈਐਸਐਫ ਨੇ ਮਹਿਲਾ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ ਹੈ।

ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ ਹੈ, ਜਿਸ ਵਿਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿਚ ਉਸ ਨੂੰ ਥੱਪੜ ਮਾਰ ਦਿੱਤਾ।

ਇਸ ਬਾਰੇ ਪੰਜਾਬ ਪੁਲੀਸ ਦੇ ਡੀਐਸਪੀ (ਏਅਰਪੋਰਟ) ਕੁਲਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਥੱਪੜ ਮਾਰਨ ਦੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪਰ, ਇੱਕ ਮਹਿਲਾ CISF ਸਿਪਾਹੀ ਨੇ ਕੰਗਨਾ ਰਣੌਤ ਨਾਲ ਬਦਸਲੂਕੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਆਈ ਹੈ। ਫਿਲਹਾਲ ਸੀਆਈਐਸਐਫ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਹਿਲਾ ਮੁਲਾਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਕਿਸਾਨ ਅੰਦੋਲਨ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਕੋਈ ਸ਼ਿਕਾਇਤ ਆਵੇਗੀ ਤਾਂ ਉਹ ਇਸ ‘ਤੇ ਕਾਰਵਾਈ ਕਰਨਗੇ।

ਦਸ ਦੇਈਏ ਕਿ ਕੰਗਨਾ ਨੇ ਪਹਿਲੇ ਕਿਸਾਨ ਅੰਦੋਲਨ ਵੇਲੇ ਪੰਜਾਬ ਦੀ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਨਾਲ ਜੁੜੀ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿੱਚ ਲਿਖਿਆ ਸੀ, “ਹਾਹਾਹਾ, ਉਹ ਉਹੀ ਦਾਦੀ ਹੈ ਜਿਸਨੂੰ ਟਾਈਮ ਮੈਗਜ਼ੀਨ ਦੇ ਕਵਰ ‘ਤੇ ਸਭ ਤੋਂ ਸ਼ਕਤੀਸ਼ਾਲੀ ਭਾਰਤੀ ਦੱਸਿਆ ਗਿਆ ਸੀ ਅਤੇ 100 ਰੁਪਏ ਵਿੱਚ ਉਪਲਬਧ ਹੈ। ਕੰਗਣਾ ਨੇ ਨਾਮ ਲਏ ਬਿਨਾਂ ਮਹਿੰਦਰ ਕੌਰ ਨੂੰ ਸ਼ਾਹੀਨ ਬਾਗ ਵਿੱਚ ਸੀਏਏ ਅਤੇ ਐਨਆਰਸੀ ਦੇ ਵਿਰੋਧ ਵਿੱਚ ਸ਼ਾਮਲ ਹੋਈ ਬਿਲਕਿਸ ਬਾਨੋ ਦੱਸਿਆ ਸੀ, ਜਿਸ ਤੋਂ ਬਾਅਦ ਬਠਿੰਡਾ ਵਾਸੀ ਮਹਿੰਦਰ ਕੌਰ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

Advertisement