MP ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ, ਕੁਲਵਿੰਦਰ ਕੌਰ ‘ਤੇ ਕਾਰਵਾਈ ਕਰਦਿਆਂ ਉਸਦੀ ਬਦਲੀ ਕਰ ਦਿੱਤੀ ਗਈ ਹੈ। ਕੁਲਵਿੰਦਰ ਕੌਰ ਦੀ ਬਦਲੀ ਚੰਡੀਗੜ੍ਹ ਤੋਂ ਬੰਗਲੌਰ ਵਿਖੇ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ CISF ਮੁਲਾਜ਼ਮ ਕੁਲਵਿੰਦਰ ਕੌਰ ਨੇ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ MP ਕੰਗਨਾ ਰਣੌਤ ਦੇ ਥੱਪੜ ਮਾਰਿਆ ਸੀ। ਯੂਏਸ ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਤੇ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ SIT ਵੀ ਬਣਾਈ ਗਈ ਸੀ ।
