ਅੱਤ ਦੀ ਗਰਮੀ ਵਿਚ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 20 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਹਫਤੇ ਵੀ ਵਿਦਿਆਰਥੀਆਂ ਦੀਆਂ ਮੌਜਾਂ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਮਈ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਇਲਾਵਾ ਅਗਲੇ ਦਿਨ ਮਹੀਨੇ ਦਾ ਦੂਜਾ ਸ਼ਨੀਵਾਰ ਹੈ। ਇਸ ਦਿਨ ਕਈ ਪ੍ਰਾਈਵੇਟ ਸਕੂਲ ਅਤੇ ਕਈ ਅਦਾਰੇ ਵੀ ਬੰਦ ਰਹਿੰਦੇ ਹਨ। ਇਸ ਤੋਂ ਅੱਗੇ ਐਤਵਾਰ, ਮਤਲਬ ਤਿੰਨ ਦਿਨ ਛੁੱਟੀ ਦਾ ਪ੍ਰੋਗਰਾਮ ਬਣ ਸਕਦਾ ਹੈ।