ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਖਬਰ ਹੈ। ਮੌਸਮ ਵਿਭਾਗ ਅਨੁਸਾਰ  13, 14 ਅਤੇ 15 ਅਪ੍ਰੈਲ ਨੂੰ ਪੰਜਾਬ ‘ਚ ਤੂਫਾਨ ਅਤੇ ਹਨ੍ਹੇਰੀ ਦੇ ਨਾਲ-ਨਾਲ ਲਗਾਤਾਰ ਮੀਂਹ ਪਵੇਗਾ। ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਕਿਸਾਨਾਂ ਦੀ  ਕਣਕ ਦੀ ਫਸਲ ਪੱਕ ਕੇ ਤਿਆਰ ਖੜੀ ਹੈ, ਜੇਕਰ ਪੰਜਾਬ ‘ਚ 3 ਦਿਨ ਲਗਾਤਾਰ ਬਰਸਾਤ ਹੁੰਦੀ ਹੈ ਤਾਂ ਫਸਲ ਜ਼ਮੀਨ ‘ਤੇ ਡਿੱਗ ਜਾਵੇਗੀ। ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਵੇਗਾ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਪਰ ਕਿਸਾਨਾਂ ਲਈ ਚਿੰਤਾ ਦੀ ਗੱਲ ਹੈ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੀਂਹ ਪਵੇਗਾ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਪੱਕਣ ਦੀ ਕਗਾਰ ‘ਤੇ ਹੈ। ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਕਣਕ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਤਰ੍ਹਾਂ ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਉਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।

Advertisement