ਗਰਮੀ ਤੋਂ ਮਿਲੇਗੀ ਰਾਹਤ, ਤੇਜ਼ ਹਵਾਵਾਂ ਤੇ ਭਾਰੀ ਮੀਂਹ ਦਾ Alert

ਘੱਟ ਦਬਾਅ, ਬੰਗਾਲ ਦੀ ਖਾੜੀ ਵਿਚ ਚੱਕਰਵਾਤੀ ਸਰਕੂਲੇਸ਼ਨ, ਮੱਧ ਪ੍ਰਦੇਸ਼ ਤੋਂ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਤੱਕ ਇੱਕ ਟ੍ਰੈਫ਼ ਅਤੇ ਬੰਗਾਲ ਦੀ ਖਾੜੀ ਤੋਂ ਤਾਮਿਲਨਾਡੂ ਤੱਕ ਇੱਕ ਮੌਸਮੀ ਗਤੀਵਿਧੀ ਨੇ ਪੂਰੇ ਦੇਸ਼ ਦੇ ਮੌਸਮ ਦੇ ਪੈਟਰਨ ਨੂੰ ਬਦਲ ਦਿੱਤਾ ਹੈ। ਇਸ ਕਾਰਨ ਅੱਜ ਤੋਂ ਦੇਸ਼ ਦੇ ਰਾਜਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦਸਿਆ ਜਾ ਰਿਹਾ ਹੈ ਕਿ ਬਿਹਾਰ ਦੇ ਪੱਛਮੀ ਹਿੱਸੇ ਵਿੱਚ ਤਾਪਮਾਨ ਵਿੱਚ 4 ਤੋਂ 8 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਤੋਂ ਦਿੱਲੀ ਅਤੇ ਮੱਧ ਪ੍ਰਦੇਸ਼ ਤੋਂ ਛੱਤੀਸਗੜ੍ਹ ਤੱਕ ਪਾਰਾ ਹੇਠਾਂ ਜਾਣ ਵਾਲਾ ਹੈ। ਪੰਜਾਬ, ਦਿੱਲੀ, ਜੋ ਇਸ ਸਮੇਂ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੀ ਹੈ, ਨੂੰ ਵੀ ਅੱਜ ਰਾਹਤ ਮਿਲਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ, ਹਰਿਆਣਾ, ਰਾਜਸਥਾਨ, ਐਮਪੀ, ਗੁਜਰਾਤ, ਬਿਹਾਰ, ਝਾਰਖੰਡ ਅਤੇ ਛੱਤੀਸਗੜ੍ਹ ਵਿੱਚ ਗਰਮੀ ਕਾਰਨ ਸਥਿਤੀ ਹੋਰ ਵੀ ਮਾੜੀ ਹੋ ਗਈ ਹੈ। ਫਿਲਹਾਲ ਮੌਸਮ ਵਿਭਾਗ ਨੇ ਅੱਜ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਹੈ।

ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਹਿੱਸਿਆਂ ਜਿਵੇਂ ਕਿ ਰਾਜਸਥਾਨ ਤੋਂ ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੋਂ ਆਂਧਰਾ ਪ੍ਰਦੇਸ਼-ਤਾਮਿਲਨਾਡੂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਬਿਹਾਰ, ਅਰੁਣਾਚਲ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਝਾਰਖੰਡ ਅਤੇ ਸਿੱਕਮ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੂਰਬੀ ਮੱਧ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਮੱਧ ਭਾਰਤ ਦੇ ਕਈ ਰਾਜਾਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Advertisement