ਗਰਮੀ ਨੇ ਕੱਢੇ ਵੱਟ, 7 ਮਈ ਤੱਕ ਔਰੇਂਜ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ 7 ਮਈ ਤਕ ਦੇਸ਼ ਦੇ ਕਈ ਸੂਬਿਆਂ ‘ਚ ਅਤਿਅੰਤ ਗਰਮੀ ਤੇ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਲੂ ਦੀ ਚਿਤਾਵਨੀ ਦੌਰਾਨ ਮੌਸਮ ਵਿਭਾਗ ਨੇ ਪੂਰਬੀ-ਉੱਤਰ ਭਾਰਤ ਦੇ ਸੂਬਿਆਂ ‘ਚ 5 ਤੇ 6 ਮਈ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਓਡੀਸ਼ਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੱਟੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ ‘ਚ ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਕਰਨਾਟਕ ਦੇ ਅੰਦਰੂਨੀ ਹਿੱਸਿਆਂ ‘ਚ ਵੀ ਗਰਮੀ ਕਾਰਨ ਲੋਕ ਪਰੇਸ਼ਾਨ ਰਹਿਣਗੇ। ਇਨ੍ਹਾਂ ਇਲਾਕਿਆਂ ‘ਚ ਤਾਪਮਾਨ 7 ਮਈ ਤੋਂ ਬਾਅਦ ਹੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 6 ਮਈ ਨੂੰ ਸੌਰਾਸ਼ਟਰ, ਕੱਛ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਉੱਤਰੀ ਅੰਦਰੂਨੀ ਕਰਨਾਟਕ ‘ਚ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਦਸ ਦੇਈਏ ਕਿ 5 ਤੇ 6 ਮਈ ਨੂੰ ਉੱਤਰ ਪੂਰਬੀ ਭਾਰਤ ‘ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 5 ਮਈ ਨੂੰ ਅਰੁਣਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਅਸਾਮ ਤੇ ਮੇਘਾਲਿਆ ‘ਚ 5 ਅਤੇ 6 ਮਈ ਨੂੰ ਭਾਰੀ ਮੀਂਹ ਪੈ ਸਕਦਾ ਹੈ।

Advertisement