ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪੁੱਜੇ ਗੁਰਿੰਦਰ ਸਿੰਘ ਢਿੱਲੋਂ

ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ਸਥਿਤ ਰਿਹਾਇਸ਼ ਉਤੇ ਮੁਲਾਕਾਤ ਹੋਈ ਹੈ।

ਪੰਜਾਬ ਦੀ ਪੰਥਕ ਸਿਆਸਤ ਇਸ ਵੇਲੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਵੱਡੀ ਉਥਲ ਪੁਥਲ ਦਾ ਸਾਹਮਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਜੋ ਕੁਝ ਚੱਲ ਰਿਹਾ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ। SGPC ਵੱਲੋਂ ਵੀ ਹਰਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਹੁਣ ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਦਰਅਸਲ, ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਉੱਤੇ ਹੋਈ ਮੀਟਿੰਗ ਬਾਰੇ ਦੋਵੇਂ ਧਿਰਾਂ ਵੱਲੋਂ ਇਸ ਬਾਰੇ ਖ਼ਾਮੋਸ਼ੀ ਧਾਰਨ ਕੀਤੀ ਹੋਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਕਿ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਇਸ ਮੌਕੇ ਉਥੇ ਪਹੁੰਚ ਗਏ। ਘਰ ਦੇ ਆਲੇ-ਦੁਆਲੇ ਭਾਰੀ ਸੁਰੱਖਿਆ ਪ੍ਰਬੰਧ ਹੋਣ ਕਰ ਕੇ ਮੀਡੀਆ ਕਰਮੀਆਂ ਨੂੰ ਘਰ ਤੋਂ ਦੂਰ ਹੀ ਰੱਖਿਆ ਗਿਆ।

Advertisement