ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, ਸੰਸਦ ਮੈਂਬਰ ਨੇ ਛੱਡੀ ਪਾਰਟੀ

ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਨੇ ਕਾਂਗਰਸ ਜੁਆਇਨ ਕੀਤੀ ਹੈ। ਮਹਿੰਦਰਗੜ੍ਹ ਦੇ ਪਿੰਡ ਬਵਾਨੀਆ ਵਿੱਚ ਰਾਹੁਲ ਗਾਂਧੀ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ।

ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ 5 ਅਕਤੂਬਰ 2019 ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਦਸ ਦੇਈਏ ਕਿ ਅਸ਼ੋਕ ਤੰਵਰ ‘ਆਪ’ ਦੀ ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ। ਫਿਰ ਉਨ੍ਹਾਂ ਨੇ ‘ਆਪ’ ਵੀ  ਨੂੰ ਛੱਡ ਦਿੱਤਾ । ‘ਆਪ’ ਤੋਂ ਅਸਤੀਫਾ ਦੇਣ ਦਾ ਕਾਰਨ ਕਾਂਗਰਸ-ਆਪ ਦੇ ਗਠਜੋੜ ਨੂੰ ਦੱਸਿਆ ਸੀ। ਇਸ ਤੋਂ ਬਾਅਦ ਤੰਵਰ ਜਨਵਰੀ 2024 ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ।

Advertisement