ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security

ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Z ਸਿਕਿਉਰਟੀ ਛੱਡ ਦਿੱਤੀ ਹੈ। ਪਿਛਲੇ ਕਾਫੀ ਸਮੇਂ ਤੋਂ Z ਸਿਕਿਊਰਿਟੀ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦਸ ਦਈਏ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਕਿਉਰਟੀ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z ਸਿਕਿਉਰਟੀ ਦਿੱਤੀ ਗਈ ਸੀ। 

ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਇਸ ਸਬੰਧੀ ਜਾਣਕਾਰੀ ਅਨਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਜ਼ੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਦੋਂ ਪਿਛਲੇ ਸਮੇਂ ਦੌਰਾਨ ਜਥੇਦਾਰ ਤੋਂ ਸੁਰੱਖਿਆ ਵਾਪਸ ਲਈ ਸੀ ਤਾਂ ਕੇਂਦਰ ਸਰਕਾਰ ਨੇ ਜੈਡ ਸੁਰੱਖਿਆ ਮੁਹੱਈਆ ਕਰਵਾਈ ਸੀ।

Advertisement