ਪੰਜਾਬ ਦੇ ਕੁਝ ਹਿੱਸਿਆਂ ਵਿਚ ਹੋਈ ਬਾਰਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਸੋਮਵਾਰ ਨੂੰ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਦੇ ਕੁਝ ਇਲਾਕਿਆਂ ਵਿਚ ਵੀ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਹੁਣ ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਅੱਜ ਯਾਨੀ 25 ਜੂਨ ਕਾਫੀ ਸਰਗਰਮੀ ਵਿਖਾਏਗਾ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿਚ 27 ਤੋਂ 28 ਜੂਨ ਤੋਂ ਮਾਨਸੂਨ ਵੀ ਸਰਗਰਮ ਹੋਣ ਜਾ ਰਿਹਾ ਹੈ। ਇਸ ਲਈ ਆਉਂਦੇ ਕੁਝ ਹਫਤਿਆਂ ਤੱਕ ਠੰਢ ਬਣੀ ਰਹੇਗੀ।
ਦਸਿਆ ਜਾ ਰਿਹਾ ਹੈ ਕਿ ਬਿਹਾਰ ਵਿਚ ਅੱਜ ਅਤੇ ਕੱਲ੍ਹ ਮਾਨਸੂਨ ਦੀ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ 25 ਅਤੇ 26 ਜੂਨ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼ ਵਿੱਚ 27 ਅਤੇ 28 ਜੂਨ ਨੂੰ ਭਾਰੀ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ। 27 ਜੂਨ ਨੂੰ ਦਿੱਲੀ ‘ਚ ਮਾਨਸੂਨ ਦੀ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਪਹਿਲਾਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੈ।