ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ ਸ਼ਨੀਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ।ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।

ਦਸ ਦੇਈਏ ਕਿ ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ। ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਤੋਂ ਮਹਿੰਦਰ ਪਾਲ ਭਗਤ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (SAD) ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ (BSP) ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਜੰਗ ਲੜ੍ਹੀ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2024 ‘ਚ ਇਸ ਸੀਟ ‘ਤੇ ਕਾਂਗਰਸ ਪਾਰਟੀ ਪਹਿਲੇ ਸਥਾਨ ‘ਤੇ ਰਹੀ ਸੀ। ਭਾਜਪਾ ਦੂਜੇ ਸਥਾਨ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ।