ਜਲੰਧਰ ਵਿੱਚ ਹੋਇਆ ਵੱਡਾ ਐਨਕਾਊਂਟਰ, ਚੱਲੀਆਂ ਤਾਬੜ-ਤੋੜ ਗੋਲੀਆਂ

ਜਲੰਧਰ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਦਾ ਲਾਰੈਂਸ ਗੈਂਗ ਨਾਲ ਮੁਕਾਬਲਾ ਹੋ ਰਿਹਾ ਹੈ । ਜਿਸ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਗੈਂਗ ਦੇ ਗੁੰਡੇ ਦਿਓਲ ਨਗਰ ਨੇੜੇ ਲੁਕੇ ਹੋਏ ਹਨ। ਦਿਓਲ ਨਗਰ ‘ਚ ਆਹਮੋ-ਸਾਹਮਣੇ ਲੜਾਈ ਹੋਈ। ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗਸਟਰ ਨੂੰ ਵੀ ਗੋਲੀ ਲੱਗੀ ਹੈ ਅਤੇ ਇਸ ਸਮੇਂ ਭਾਰੀ ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਇਹ ਘਟਨਾ ਦਿਓਲ ਨਗਰ ਵਿਸ਼ਵਕਰਮਾ ਮੰਦਰ ਨੇੜੇ ਵਾਪਰੀ ਦੱਸੀ ਜਾ ਰਹੀ ਹੈ।

ਦਸ ਦੇਈਏ ਕਿ ਜਲੰਧਰ ਵਿੱਚ ਸੀਆਈਏ ਸਟਾਫ ਅਤੇ ਲਾਰੈਂਸ ਗੈਂਗ ਨਾਲ ਸਬੰਧਿਤ ਗੈਂਗਸਟਰਾਂ ਵਿਚਾਲੇ ਇੱਕ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਦੋ ਗੈਂਗਸਟਰ ਜ਼ਖਮੀ ਹੋ ਗਏ ਹਨ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲਿਸ ਦੇ ਇੱਕ ਪੁਰਾਣੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਸੀ। ਇਹ ਮੁਕਾਬਲਾ ਸ਼ਹਿਰ ਦੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਇਸ ਵੇਲੇ, ਸ਼ਹਿਰ ਪੁਲਿਸ ਦੀਆਂ ਟੀਮਾਂ ਅਪਰਾਧ ਵਾਲੀ ਥਾਂ ‘ਤੇ ਜਾ ਰਹੀਆਂ ਹਨ। ਦਸਿਆ ਜਾ ਰਿਹਾ ਹੈ ਕਿ ਮੁਲਜ਼ਮ ਜਲੰਧਰ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸਿੱਧੀ ਗੋਲੀਬਾਰੀ ਕੀਤੀ ਸੀ। ਜਿਸ ਤੋਂ ਬਾਅਦ, ਜਦੋਂ ਸੀਆਈਏ ਸਟਾਫ ਸਿਟੀ ਟੀਮ ਨੇ ਜਵਾਬੀ ਕਾਰਵਾਈ ਕੀਤੀ, ਤਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਮੁਠਭੇੜ ਵਿੱਚ ਜਖ਼ਮੀ ਹੋਏ ਗੈਂਗਸਟਰਾਂ ਨੂੰ ਪੁਲਿਸ ਨੇ ਹਸਪਤਾਲ ਵਿੱਚ ਦਾਖਿਲ ਕਰਵਾਇਆ ਹੈ। ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਗੈਗਸਟਰਾਂ ਦੇ ਗੋਲੀ ਲੱਗ ਗਈ ਸੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ, ‘ਮੁਲਜ਼ਮਾਂ ਦੇ ਲਾਰੈਂਸ ਗੈਂਗ ਨਾਲ ਸਬੰਧ ਹਨ।’ ਇਲਾਜ ਤੋਂ ਬਾਅਦ ਇਸ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜ਼ਖਮੀ ਅਪਰਾਧੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਵਿੱਚ ਜ਼ਖਮੀ ਹੋਏ ਮੁਲਜ਼ਮਾਂ ਵਿੱਚੋਂ ਇੱਕ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਜਲੰਧਰ ਦੇ ਪਿੰਡ ਜੰਡਿਆਲਾ ਦਾ ਰਹਿਣ ਵਾਲਾ ਹੈ। ਦੋਵੇਂ ਪੁਲਿਸ ਹਿਰਾਸਤ ਵਿੱਚ ਹਨ।

Advertisement