ਜ਼ਹਿਰੀਲੀ ਸ਼ਰਾਬ ਨੇ ਲਈਆਂ 8 ਜਾਨਾਂ, ਜਾਣੋ ਪੁਲਿਸ ਨੇ ਹੁਣ ਤੱਕ ਕੀ ਕੀਤੀ ਕਾਰਵਾਈ ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਮੰਗਲਵਾਰ ਰਾਤ ਹੀ ਹੋ ਗਈ ਤੇ 4 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦਸ ਦੇਈਏ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ 12 ਲੋਕ ਅਜੇ ਵੀ ਗੰਭੀਰ ਹਨ। ਇਸ ਮਾਮਲੇ ਉੱਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤੇ ਆਬਕਾਰੀ ਨਿਯਮਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਗਠਿਤ ਕੀਤੀ ਹੈ।

ਇਸ ਸਬੰਧੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਰਨ ਵਾਲੇ ਲੋਕਾਂ ਨੇ ਸੁਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖ਼ਰੀਦੀ ਸੀ। ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਮਾਸਟਰਮਾਂਇੰਡ ਹਰਮਨਪ੍ਰੀਤ ਸਿੰਘ(ਪਾਤੜਾਂ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਸ਼ਰਾਬ ਬਣਾਉਂਦਾ ਤੇ ਵੇਚਣ ਲਈ ਅੱਗੇ ਸਪਲਾਈ ਕਰਦਾ ਸੀ।

ਗੌਰਤਲਬ ਹੈ ਕਿ ਬੁੱਧਵਾਰ ਨੂੰ ਸੰਗਗਰੂਰ ਦੇ ਪਿੰਡ ਗੁੱਜਰਾਂ ਦੇ ਜਗਜੀਤ ਸਿੰਘ, ਪਰਗਟ ਸਿੰਘ, ਭੋਲਾ ਸਿੰਘ ਤੇ ਲਾਡੀ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਵ ਮੌਤ ਗਈ ਸੀ। ਇਸ ਘਟਨਾ ਤੋਂ ਬਾਅਦ ਸਦਮੇ ਵਿੱਚ ਪਰਗਟ ਸਿੰਘ ਦੇ ਜੁੜਵਾ ਭਰਾ ਨਿਰਮਲ ਸਿੰਘ ਦੀ ਵੀ ਮੌਤ ਹੋ ਗਈ। 

Advertisement