ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਅਕਾਲੀ ਦਲ ਠੰਡਲ ਦੇ ਜਾਣ ਨਾਲ ਪਾਰਟੀ ਦੀਆਂ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਕਿਆਸ ਲਗਾਏ ਜਾ ਰਹੇ ਸਨ ਕਿ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ ਅਤੇ ਉਨ੍ਹਾਂ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਹੁਣ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਸੋਹਣ ਸਿੰਘ ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਹੈ, ਜਿੱਥੇ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਪਹੁੰਚ ਰਹੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸੇ ਦੌਰਾਨ ਸੋਹਣ ਸਿੰਘ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਮੌਕੇ ਭਾਜਪਾ ਆਪਣੇ ਉਮੀਦਵਾਰ ਦਾ ਐਲਾਨ ਵੀ ਕਰ ਸਕਦੀ ਹੈ।