ਜਾਣੋ ਕਿਹੜੀਆਂ ਸ਼ਰਤਾਂ ਤੇ CM ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ

 ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ CBI ਦੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਣਾਇਆ। ਦੋ ਜੱਜਾਂ ਦੇ ਬੈਂਚ ਨੇ ਸਰਬਸੰਮਤੀ ਨਾਲ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ 5 ਸਤੰਬਰ ਨੂੰ ਇਸ ਮਾਮਲੇ ‘ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ 10-10 ਲੱਖ ਰੁਪਏ ਦੇ ਦੋ ਮੁਚਲਕਿਆਂ ‘ਤੇ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਜਨਤਕ ਟਿੱਪਣੀਆਂ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ ਮਾਮਲੇ ‘ਚ ਸਹਿਯੋਗ ਕਰਨਾ ਚਾਹੀਦਾ ਹੈ। ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਵੀ ਜ਼ਮਾਨਤ ਮਿਲ ਚੁੱਕੀ ਹੈ। ਕੇਜਰੀਵਾਲ ਕੇਸ ਦੀ ਸੁਣਵਾਈ ਕਰਦਿਆਂ ਦੋਵਾਂ ਜੱਜਾਂ ਨੇ ਵੱਖੋ-ਵੱਖਰੇ ਵਿਚਾਰ ਰੱਖੇ ਹਨ।

ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ ਦੁਆਰਾ ਦਰਜ ਕੀਤੇ ਗਏ ਇੱਕ ਕੇਸ ਵਿੱਚ ਉਸਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਅਤੇ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਇਆ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੁਆਨ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ ਅਤੇ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੋਹਾਂ ਜੱਜਾਂ ਨੇ ਵੱਖ-ਵੱਖ ਫੈਸਲਾ ਸੁਣਾਇਆ।

Advertisement