ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰ ਵਜੋਂ ਚੋਣ ਵਿਰੁੱਧ ਦਾਇਰ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਪਟੀਸ਼ਨ ‘ਤੇ ਅੰਮ੍ਰਿਤਪਾਲ ਸਿੰਘ ਨੂੰ ਮੁੜ ਨੋਟਿਸ ਜਾਰੀ ਕੀਤਾ ਹੈ। ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਦਾ ਨੋਟਿਸ ਨਹੀਂ ਦਿੱਤਾ ਗਿਆ ਸੀ। ਇਸ ਲਈ ਹਾਈ ਕੋਰਟ ਨੇ ਹੁਣ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਅੰਮ੍ਰਿਤਪਾਲ ਸਿੰਘ ਵਿਰੁੱਧ ਚੋਣ ਲੜ ਚੁੱਕੇ ਵਿਕਰਮਜੀਤ ਸਿੰਘ ਨੇ ਇਹ ਚੋਣ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਦੀ ਚੋਣ ਪਟੀਸ਼ਨ ‘ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਚੋਣ ਲੜ ਰਹੇ ਸਾਰੇ 24 ਉਮੀਦਵਾਰਾਂ ਨੂੰ ਪਾਰਟੀਆਂ ਬਣਾਉਣ ਦੇ ਹੁਕਮ ਦਿੱਤੇ ਸਨ।