ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ । ਡਿਟੇਲ ਆਰਡਰ ਆਉਣੇ ਅਜੇ ਬਾਕੀ ਹਨ ।

ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਰਾਮ ਰਹੀਮ ਸਣੇ ਪੰਜ ਮੁਲਜ਼ਮਾਂ ਨੂੰ ਬਰੀ ਕੀਤਾ ਹੈ ।