ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸ਼ੁੱਕਰਵਾਰ ਸ਼ਾਮ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਸੰਭਵ ਹੋਈ। ਇਸ ਮੌਕੇ ਉਨ੍ਹਾਂ ਨਾਲ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਮੌਜੂਦ ਸਨ। ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਸਤੇਂਦਰ ਜੈਨ ਨੇ ਸ਼ਬਦੀ ਵਾਰ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਕੇਜਰੀਵਾਲ ਸਰਕਾਰ ਦੇ ਮੁਹੱਲਾ ਕਲੀਨਿਕ ਅਤੇ ਯਮੁਨਾ ਨਦੀ ਦੀ ਸਫਾਈ ਦੇ ਪ੍ਰਾਜੈਕਟ ਨੂੰ ਰੋਕਿਆ ਜਾ ਸਕੇ। ਦੱਸ ਦੇਈਏ ਕਿ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ED ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ‘ਆਪ’ ਨੇਤਾ ਸਤੇਂਦਰ ਜੈਨ ਨੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਦਰਮਿਆਨ ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀਆਂ ਅਰਵਿੰਦ ਕੇਜਰੀਵਾਲ ਦੇ ਕੰਮ ਨੂੰ ਰੋਕਣ ਲਈ ਕੀਤੀਆਂ ਗਈਆਂ ਹਨ। ਸਤੇਂਦਰ ਜੈਨ ਨੇ ਕਿਹਾ, ‘ਹਸਪਤਾਲਾਂ ਵਿੱਚ ਵੱਡੀ ਗਿਣਤੀ ਵਿੱਚ ਵਾਰਡ ਬਣਾਏ ਜਾ ਰਹੇ ਹਨ। ਇਸ ਕੰਮ ਨੂੰ ਰੋਕਣ ਲਈ ਸਾਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਮੈਂ ਬਾਹਰ ਆ ਗਏ ਹਾਂ। ਹੁਣ ਅਸੀਂ ਦੁਬਾਰਾ ਕੰਮ ਕਰਾਂਗੇ।