ਤੇਜ਼ੀ ਨਾਲ ਫੈਲ ਰਿਹਾ ਇਹ ਫਲੂ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ ਪ੍ਰਸ਼ਾਸਨ ਨੇ H1N1 ਬਿਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਮੁਤਾਬਕ ਜੇਕਰ ਲੋਕਾਂ ਨੂੰ ਬੁਖਾਰ ਦੇ ਨਾਲ-ਨਾਲ ਖੰਘ, ਗਲੇ ‘ਚ ਖਰਾਸ਼, ਨੱਕ ਵਗਣਾ, ਸਾਹ ਲੈਣ ‘ਚ ਤਕਲੀਫ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰੀਰ ਵਿਚ ਦਰਦ, ਸਿਰਦਰਦ, ਦਸਤ, ਉਲਟੀਆਂ, ਬਲਗਮ ਵਿਚ ਖੂਨ ਆਉਣਾ, ਥਕਾਵਟ ਆਦਿ ਵੀ ਐਚ1ਐਨ1 ਦੇ ਲੱਛਣ ਹੋ ਸਕਦੇ ਹਨ।

ਪ੍ਰਸ਼ਾਸਨ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ, ਸਾਹ ਲੈਣ ‘ਚ ਤਕਲੀਫ ਜਾਂ ਦਿਲ ਦੀ ਕੋਈ ਬਿਮਾਰੀ ਹੈ ਜਾਂ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨ੍ਹਾਂ ਦੇ ਨਾਲ-ਨਾਲ ਗਰਭਵਤੀ ਔਰਤਾਂ ਨੂੰ ਇਨ੍ਹਾਂ ਲੋਕਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਅਜਿਹੇ ਲੋਕਾਂ ਵਿੱਚ ਇਹ ਬਿਮਾਰੀ ਤੇਜ਼ੀ ਨਾਲ ਫੈਲਦੀ ਹੈ।

Advertisement