ਮਣੀਪੁਰ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.9 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਦੀ ਜਾਣਕਰੀ ਦਿੱਤੀ ਹੈ। ਭੁਚਾਲ ਕਾਰਨ ਡਰੇ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ 6.56 ਵਜੇ ਮਨੀਪੁਰ ਦੇ ਉਖਰੁਲ ਇਲਾਕੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.9 ਦਰਜ ਕੀਤੀ ਗਈ। ਇਸ ਦਾ ਕੇਂਦਰ ਜ਼ਮੀਨ ਤੋਂ 90 ਕਿਲੋਮੀਟਰ ਡੂੰਘਾ ਸੀ। ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ
ਦਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੱਛਮੀ ਮੇਘਾਲਿਆ ‘ਚ ਹਲਕੀ ਤੀਬਰਤਾ ਦਾ ਭੂਚਾਲ ਆਇਆ ਸੀ। ਇੱਥੇ ਖੇਤਰੀ ਭੂਚਾਲ ਕੇਂਦਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ 2:27 ਵਜੇ ਪੱਛਮੀ ਗਾਰੋ ਪਹਾੜੀ ਜ਼ਿਲ੍ਹੇ ਵਿੱਚ 4.0 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।