ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਬਾਹਰ ਸਫ਼ੈਦ ਕਾਰ ‘ਚ ਸਵਾਰ ਪੰਜ ਵਿਅਕਤੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਦੋ ਨੌਜਵਾਨਾਂ ਅਤੇ ਇੱਕ ਲੜਕੀ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
