ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਅੱਜ ਦੂਜੀ ਸੂਚੀ ਜਾਰੀ ਕੀਤੀ। ਇਸ ਵਿੱਚ 20 ਉਮੀਦਵਾਰਾਂ ਦੇ ਨਾਮ ਹਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਚੋਣ ਲੜਨਗੇ। ਪਹਿਲਾਂ ਉਹ ਪਟਪੜਗੰਜ ਤੋਂ ਚੋਣ ਲੜਦੇ ਸਨ।
ਆਪ ਨੇ UPSC ਅਧਿਆਪਕ ਅਵਧ ਓਝਾ ਨੂੰ ਪਟਪੜਗੰਜ ਤੋਂ ਉਮੀਦਵਾਰ ਬਣਾਇਆ ਹੈ। ਓਝਾ 2 ਦਸੰਬਰ ਨੂੰ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਆਪ ਦੀ ਪਹਿਲੀ ਸੂਚੀ 21 ਨਵੰਬਰ ਨੂੰ ਆਈ ਸੀ, ਜਿਸ ਵਿੱਚ 11 ਉਮੀਦਵਾਰਾਂ ਦੇ ਨਾਂਅ ਸਨ। ਇਸ ਵਿੱਚ ਭਾਜਪਾ ਅਤੇ ਕਾਂਗਰਸ ਦੇ 6 ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Phir Layenge Kejriwal🔥
— AAP (@AamAadmiParty) December 9, 2024
Second List of candidates for Delhi Assembly Elections 2025 is here!
All the best to all the candidates ✌️🏻 pic.twitter.com/g0pymzlIaG
ਦਸ ਦੇਈਏ ਕਿ ਇਸ ਦੇ ਨਾਲ ਹੀ ਆਪ ਨੇ ਤਿਮਾਰਪੁਰ ਤੋਂ ਮੌਜੂਦਾ ਵਿਧਾਇਕ ਦਲੀਪ ਪਾਂਡੇ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ‘ਤੇ ਦੋ ਦਿਨ ਪਹਿਲਾਂ ਭਾਜਪਾ ਤੋਂ ਆਪ ‘ਚ ਸ਼ਾਮਲ ਹੋਏ ਸੁਰਿੰਦਰਪਾਲ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਗਿਆ ਹੈ।