ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ

 ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਰਿਕਾਰਡ ਪੱਧਰ ਤੋਂ ਹੇਠਾਂ ਆ ਗਈਆਂ ਹਨ। ਦਰਅਸਲ, ਗਹਿਣਿਆਂ ਦੀ ਕਮਜ਼ੋਰ ਮੰਗ ਕਾਰਨ ਵੀਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਰਿਕਾਰਡ ਪੱਧਰ ਤੋਂ ਹੇਠਾਂ ਆ ਗਈਆਂ। ਆਲ ਇੰਡੀਆ ਜਵੈਲਰਜ਼ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 81,500 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ ਤੋਂ 300 ਰੁਪਏ ਡਿੱਗ ਕੇ 81,200 ਰੁਪਏ ਪ੍ਰਤੀ 10 ਗ੍ਰਾਮ ਉਤੇ ਆ ਗਈ।

ਉਦਯੋਗਿਕ ਇਕਾਈਆਂ ਅਤੇ ਸਿੱਕਾ ਨਿਰਮਾਤਾਵਾਂ ਦੀ ਕਮਜ਼ੋਰ ਮੰਗ ਕਾਰਨ ਵੀਰਵਾਰ ਨੂੰ ਚਾਂਦੀ ਦੀ ਕੀਮਤ ਵੀ 1,000 ਰੁਪਏ ਦੀ ਗਿਰਾਵਟ ਨਾਲ 1.01 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਆ ਗਈ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 81,100 ਰੁਪਏ ਪ੍ਰਤੀ 10 ਗ੍ਰਾਮ ਦੇ ਪਿਛਲੇ ਬੰਦ ਮੁੱਲ ਦੇ ਮੁਕਾਬਲੇ ਬੁੱਧਵਾਰ ਨੂੰ 300 ਰੁਪਏ ਡਿੱਗ ਕੇ 80,800 ਰੁਪਏ ਪ੍ਰਤੀ 10 ਗ੍ਰਾਮ ਉਤੇ ਆ ਗਈ।

ਦਸ ਦੇਈਏ ਕਿ ਕਾਰੋਬਾਰੀਆਂ ਨੇ ਕਿਹਾ ਕਿ ਸਥਾਨਕ ਬਾਜ਼ਾਰ ‘ਚ ਗਹਿਣਾ ਵਿਕਰੇਤਾਵਾਂ ਦੀ ਕਮਜ਼ੋਰ ਮੰਗ ਕਾਰਨ ਕੀਮਤੀ ਧਾਤੂ ਦੀਆਂ ਕੀਮਤਾਂ ‘ਚ ਗਿਰਾਵਟ ਆਈ ਹੈ, ਜਦਕਿ ਮਜ਼ਬੂਤ ​​ਗਲੋਬਲ ਰੁਝਾਨ ਨੇ ਘਾਟੇ ਨੂੰ ਸੀਮਤ ਕਰ ਦਿੱਤਾ ਹੈ।

Advertisement